Monday, December 23rd, 2024

ਨਗਰ ਕੀਰਤਨ ਤੇ ਦਸਤਾਰ ਮਾਰਚ ਫਗਵਾੜਾ | 2018

Phagwara: ਮੀਰੀ ਪੀਰੀ ਦੇ ਮਾਲਿਕ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਫਗਵਾੜਾ ਵਿਖੇ ਪੂਰੇ ਜਾਹੋ ਜਲਾਲ ਨਾਲ ਮਨਾਇਆ ਗਿਆ. ਇਸ ਮੌਕੇ ਸੰਗਤਾਂ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ. ਪੰਜ ਪਿਆਰਿਆਂ ਦੀ ਅਗੁਵਾਈ ਅਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰਛਾਇਆ ਹੇਠ ਕੱਢੇ ਗਏ ਨਗਰ ਕੀਰਤਨ ਵਿਚ ਵੱਡੀ ਗਿਣਤੀ ਚ ਸੰਗਤਾਂ ਨੇ ਹਿੱਸਾ ਲਿਆ. ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਦੇ ਦਰਸ਼ਨ-ਏ-ਦੀਦਾਰ ਨਾਲ ਸੰਗਤਾਂ ਨੇ ਆਪਣਾ ਜੀਵਨ ਸਫਲਾ ਕੀਤਾ.

ਛੋਟੇ ਛੋਟੇ ਸਿੱਖ ਬੱਚਿਆਂ, ਨੌਜਵਾਨ ਸਿੰਘਾਂ ਵੱਲੋਂ ਕੱਢਿਆ ਦਸਤਾਰ ਮਾਰਚ ਇਸ ਨਗਰ ਕੀਰਤਨ ਦਾ ਆਕਰਸ਼ਣ ਰਿਹਾ. ਮਾਰਚ ਵਿਚ ਸਿੱਖਾਂ ਨੂੰ ਦਸਤਾਰ ਸਜਾਉਣ ਲਈ ਪ੍ਰੇਰਿਆ ਗਿਆ. ਇਸ ਦੌਰਾਨ ‘ਗੁਰੂ ਕੀ ਫੌਜ’ ਵੱਲੋਂ ਗਤਕੇ ਦੇ ਜੋਹਰ ਵੀ ਦਿਖਾਏ ਗਏ.

ਸਥਾਨਕ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ. ਕੀਰਤਨੀ ਜੱਥਿਆਂ ਵੱਲੋਂ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ.  ਸ਼ਰਧਾਲੂਆਂ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਵੀ ਲਗਾਇਆ ਗਿਆ.

ਦੱਸ ਦਈਏ ਕਿ ਗੁਰਦਵਾਰਾ ਛੇਵੀਂ ਪਾਤਸ਼ਾਹੀ ਚੋੜਾ ਖੂਹ ਫਗਵਾੜਾ  27 ਜੂਨ 2018 ਸ਼ਾਮ 4 ਵਜੇ ਆਰੰਭ ਹੋਇਆ ਇਹ ਨਗਰ ਕੀਰਤਨ ਸ਼ਹਿਰ ਦੀ ਪਰਿਕ੍ਰਮਾ ਕਰਦਾ ਹੋਇਆ ਗੁਰਦਵਾਰਾ ਸ਼ਹੀਦ ਗੰਜ ਸਾਹਿਬ ਵਿਖੇ ਜਾ ਕੇ ਸਮਾਪਤ ਹੋਇਆ.

 

Leave a Reply